16ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
17ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
18ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
19ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
20ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।