21ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
22ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
23ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
24ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
25ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।