Text copied!
Bibles in Panjabi

ਗਿਣਤੀ 22:22-36 in Panjabi

Help us?

ਗਿਣਤੀ 22:22-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
23 ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
24 ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
29 ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
30 ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
31 ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
32 ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
33 ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ