25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
29 ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।