Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 22

ਗਿਣਤੀ 22:26-37

Help us?
Click on verse(s) to share them!
26ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
29ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
30ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
31ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
32ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
33ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
34ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
35ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
36ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
37ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?

Read ਗਿਣਤੀ 22ਗਿਣਤੀ 22
Compare ਗਿਣਤੀ 22:26-37ਗਿਣਤੀ 22:26-37