36ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
37ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?
38ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।
39ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ।
40ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।