Text copied!
Bibles in Panjabi

ਗਿਣਤੀ 22:7-28 in Panjabi

Help us?

ਗਿਣਤੀ 22:7-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
8 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।
9 ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?
10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
11 ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
13 ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
14 ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
15 ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
16 ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
17 ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
18 ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
19 ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
21 ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
23 ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
24 ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
ਗਿਣਤੀ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ