13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।