Text copied!
Bibles in Panjabi

ਗਿਣਤੀ 23:13-20 in Panjabi

Help us?

ਗਿਣਤੀ 23:13-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
17 ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
ਗਿਣਤੀ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ