14ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ