Text copied!
Bibles in Panjabi

ਗਿਣਤੀ 23:14-28 in Panjabi

Help us?

ਗਿਣਤੀ 23:14-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
17 ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
22 ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।
23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
24 ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
25 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
26 ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?
27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।
28 ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।
ਗਿਣਤੀ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ