15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
17 ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?