Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 23

ਗਿਣਤੀ 23:16-26

Help us?
Click on verse(s) to share them!
16ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
17ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
18ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
19ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
20ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
21ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
22ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।
23ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
24ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
25ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
26ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?

Read ਗਿਣਤੀ 23ਗਿਣਤੀ 23
Compare ਗਿਣਤੀ 23:16-26ਗਿਣਤੀ 23:16-26