24 ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
25 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
26 ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?