Text copied!
Bibles in Panjabi

ਗਿਣਤੀ 23:7-15 in Panjabi

Help us?

ਗਿਣਤੀ 23:7-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!
8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?
9 ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।
10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!
11 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!
12 ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
ਗਿਣਤੀ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ