10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
11 ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।