12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
16 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
18 ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।