Text copied!
Bibles in Panjabi

ਗਿਣਤੀ 24:12-24 in Panjabi

Help us?

ਗਿਣਤੀ 24:12-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
16 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
18 ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
19 ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
20 ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
21 ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
22 ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
23 ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
24 ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।
ਗਿਣਤੀ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ