17ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
18ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।