Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 24

ਗਿਣਤੀ 24:18-24

Help us?
Click on verse(s) to share them!
18ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
19ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
20ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
21ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
22ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
23ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
24ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।

Read ਗਿਣਤੀ 24ਗਿਣਤੀ 24
Compare ਗਿਣਤੀ 24:18-24ਗਿਣਤੀ 24:18-24