2ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
3ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
4ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।