2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
4 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।