7ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
8ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
9ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!
10ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।