12 ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
13 ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।
14 ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।