Text copied!
Bibles in Panjabi

ਗਿਣਤੀ 25:3-8 in Panjabi

Help us?

ਗਿਣਤੀ 25:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
ਗਿਣਤੀ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ