Text copied!
Bibles in Panjabi

ਗਿਣਤੀ 25:4-10 in Panjabi

Help us?

ਗਿਣਤੀ 25:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
9 ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
10 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ