Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 25

ਗਿਣਤੀ 25:6-13

Help us?
Click on verse(s) to share them!
6ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
7ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
9ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
10ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
11ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।
12ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
13ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।

Read ਗਿਣਤੀ 25ਗਿਣਤੀ 25
Compare ਗਿਣਤੀ 25:6-13ਗਿਣਤੀ 25:6-13