7ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
8ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।