12 ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,
13 ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਊਲ ਤੋਂ ਸ਼ਾਊਲੀਆਂ ਦਾ ਟੱਬਰ
14 ਇਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ।
15 ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ,
16 ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ,
17 ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ,
18 ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ।
19 ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।
20 ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,
21 ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਾਮੂਲ ਤੋਂ ਹਮੂਲੀਆਂ ਦਾ ਟੱਬਰ,
22 ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ।
23 ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ