Text copied!
Bibles in Panjabi

ਗਿਣਤੀ 26:2-12 in Panjabi

Help us?

ਗਿਣਤੀ 26:2-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।
3 ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ,
4 ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।
5 ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,
6 ਕਰਮੀ ਤੋਂ ਕਰਮੀਆਂ ਦਾ ਪਰਿਵਾਰ
7 ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।
8 ਅਤੇ ਪੱਲੂ ਦਾ ਪੁੱਤਰ ਅਲੀਆਬ ਸੀ।
9 ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।
10 ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।
11 ਪਰ ਕੋਰਹ ਦੇ ਪੁੱਤਰ ਨਹੀਂ ਮਰੇ।
12 ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,
ਗਿਣਤੀ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ