Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 2

ਗਿਣਤੀ 2:2-10

Help us?
Click on verse(s) to share them!
2ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
3ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।
4ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।
5ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।
6ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
7ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।
8ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।
9ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
10ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

Read ਗਿਣਤੀ 2ਗਿਣਤੀ 2
Compare ਗਿਣਤੀ 2:2-10ਗਿਣਤੀ 2:2-10