Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 109

ਜ਼ਬੂਰ 109:8-16

Help us?
Click on verse(s) to share them!
8ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
9ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
10ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
11ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
12ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
13ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!
14ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
15ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
16ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,

Read ਜ਼ਬੂਰ 109ਜ਼ਬੂਰ 109
Compare ਜ਼ਬੂਰ 109:8-16ਜ਼ਬੂਰ 109:8-16