Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ

ਜ਼ਬੂਰ 112

Help us?
Click on verse(s) to share them!
1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
3ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
8ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।