Text copied!
Bibles in Panjabi

ਜ਼ਬੂਰ 119:102-109 in Panjabi

Help us?

ਜ਼ਬੂਰ 119:102-109 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

102 ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103 ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104 ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105 ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107 ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108 ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ