104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।