109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110 ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
111 ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।