111ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
113ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।