118 ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120 ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
121 ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122 ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123 ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124 ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125 ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।