Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:121-148

Help us?
Click on verse(s) to share them!
121ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
129ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
137ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
143ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
145ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:121-148ਜ਼ਬੂਰ 119:121-148