132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
137ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!