Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:133-149

Help us?
Click on verse(s) to share them!
133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
137ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
143ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
145ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
149ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:133-149ਜ਼ਬੂਰ 119:133-149