151ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
153ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।