Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:153-175

Help us?
Click on verse(s) to share them!
153ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
157ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
159ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
161ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
162ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
164ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
165ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
170ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:153-175ਜ਼ਬੂਰ 119:153-175