Text copied!
Bibles in Panjabi

ਜ਼ਬੂਰ 119:167-173 in Panjabi

Help us?

ਜ਼ਬੂਰ 119:167-173 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

167 ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168 ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169 ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
170 ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171 ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172 ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ