167ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
170ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!