173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174 ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175 ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
176 ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।