32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
33 ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
34 ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
35 ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36 ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
37 ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38 ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39 ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!