34ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
37ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!