37ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।