37 ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38 ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39 ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44 ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
45 ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46 ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47 ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48 ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!